ਦਿੱਲੀ, 04 ਨਵੰਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ (4 ਨਵੰਬਰ) ਨੂੰ ਨੇਪਾਲ ਵਿੱਚ ਆਏ ਭੂਚਾਲ ‘ਤੇ ਦੁੱਖ ਪ੍ਰਗਟ ਕੀਤਾ ਹੈ,ਐਕਸ (ਟਵਿੱਟਰ) ‘ਤੇ ਆਪਣਾ ਦੁੱਖ ਪ੍ਰਗਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਉਹ ਨੇਪਾਲ ‘ਚ ਭੂਚਾਲ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਜਾਇਦਾਦ ਦੇ ਨੁਕਸਾਨ ਤੋਂ ਬਹੁਤ ਦੁਖੀ ਹਨ,ਭਾਰਤ ਨੇਪਾਲ ਦੇ ਲੋਕਾਂ ਨਾਲ ਏਕਤਾ ਵਿੱਚ ਖੜ੍ਹਾ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।
ਸਾਡੇ ਵਿਚਾਰ ਦੁਖੀ ਪਰਿਵਾਰਾਂ ਦੇ ਨਾਲ ਹਨ ਅਤੇ ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ,ਨੇਪਾਲ (Nepal) ਦੇ ਰਾਸ਼ਟਰੀ ਭੂਚਾਲ ਕੇਂਦਰ ਨੇ ਜਾਣਕਾਰੀ ਦਿੱਤੀ ਕਿ ਸ਼ੁੱਕਰਵਾਰ ਨੂੰ ਦੇਸ਼ ‘ਚ 6.4 ਤੀਬਰਤਾ ਦਾ ਭੂਚਾਲ ਆਇਆ,ਜਿਸ ਤੋਂ ਬਾਅਦ ਸਥਾਨਕ ਅਧਿਕਾਰੀਆਂ ਨੂੰ ਡਰ ਹੈ ਕਿ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ,ਨੇਪਾਲ (Nepal) ਦੇ ਨਾਲ-ਨਾਲ ਦਿੱਲੀ,ਉੱਤਰ ਪ੍ਰਦੇਸ਼ ਅਤੇ ਬਿਹਾਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।