ਚੰਡੀਗੜ੍ਹ,27 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਦਿਨੋਂ ਦਿਨ ਵਧ ਰਹੀ ਪਿਆਜ਼ (Onion) ਦੀ ਕੀਮਤ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ,ਇਸ ਕਾਰਨ ਲੋਕਾਂ ਦੀ ਰਸੋਈ ਦਾ ਬਜਟ ਵੀ ਖਰਾਬ ਹੋ ਰਿਹਾ ਹੈ,ਦਿੱਲੀ ਦੇ ਥੋਕ ਬਾਜ਼ਾਰਾਂ ਵਿੱਚ ਜਿੱਥੇ ਪੰਜ ਦਿਨ ਪਹਿਲਾਂ ਤੱਕ ਪਿਆਜ਼ 25 ਤੋਂ 30 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਸੀ,ਅੱਜ ਇਹ 45 ਤੋਂ 50 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਿਆ ਹੈ,ਜਦੋਂ ਕਿ ਪ੍ਰਚੂਨ ਬਾਜ਼ਾਰਾਂ ਵਿੱਚ 35 ਤੋਂ 40 ਰੁਪਏ ਪ੍ਰਤੀ ਕਿਲੋ ਵਿਕਣ ਵਾਲਾ ਪਿਆਜ਼ (Onion) ਅੱਜ 60 ਤੋਂ 80 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਿਆ ਹੈ,ਜਦੋਂ ਕਿ ਦੋ ਦਿਨ ਪਹਿਲਾਂ ਤੱਕ ਇਹ 50 ਤੋਂ 60 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਸੀ,ਇਸ ਤਰ੍ਹਾਂ ਸਿਰਫ ਪੰਜ ਦਿਨਾਂ ‘ਚ ਪਿਆਜ਼ ਦੀ ਕੀਮਤ ਦੁੱਗਣੀ ਹੋ ਗਈ ਹੈ,ਜੋ ਆਉਣ ਵਾਲੇ ਦਿਨਾਂ ‘ਚ ਹੋਰ ਵਧੇਗੀ,ਪਿਆਜ਼ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋਣ ਦਾ ਸਭ ਤੋਂ ਵੱਡਾ ਕਾਰਨ ਕਰਨਾਟਕ ‘ਚ ਸੋਕੇ ਕਾਰਨ ਪਿਆਜ਼ (Onion) ਦੀ ਫਸਲ ਦਾ ਖਰਾਬ ਹੋਣਾ ਹੈ,ਉਨ੍ਹਾਂ ਕਿਹਾ ਕਿ ਇਸ ਵਾਰ ਕਰਨਾਟਕ ਵਿੱਚ ਪਿਆਜ਼ ਦੀ ਖੇਤੀ ਪਹਿਲਾਂ ਦੇ ਮੁਕਾਬਲੇ ਘੱਟ ਹੋਈ ਹੈ ਅਤੇ ਇਸ ਦੇ ਨਾਲ ਹੀ ਸੋਕੇ ਕਾਰਨ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ।
ਦਿਨੋਂ ਦਿਨ ਵਧ ਰਹੀ ਪਿਆਜ਼ ਦੀ ਕੀਮਤ ਨੇ ਲੋਕਾਂ ਨੂੰ ਪ੍ਰੇਸ਼ਾਨ
Date: