ਚੰਡੀਗੜ੍ਹ,09 ਜਨਵਰੀ, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਕਾਂਗਰਸ ਦੇ ਆਗੂਆਂ ਦੀ ਅੱਜ ਕਾਂਗਰਸ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨਾਲ ਮੀਟਿੰਗ ਹੋਈ,ਦੇਵੇਂਦਰ ਯਾਦਵ ਮੰਗਲਵਾਰ ਸਵੇਰੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕਾਂਗਰਸ ਭਵਨ ਪਹੁੰਚੇ। ਇੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ,ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਨਵਜੋਤ ਸਿੱਧੂ (Navjot Sidhu) ਮੀਟਿੰਗ ਵਿਚ ਆਉਣ ਦੀ ਬਜਾਏ ਵੱਖਰੇ ਤੌਰ ’ਤੇ ਰੈਲੀ (Rally) ਵਿਚ ਕਿਉਂ ਗਏ ਤਾਂ ਉਨ੍ਹਾਂ ਕੋਲ ਕੋਈ ਜਵਾਬ ਨਹੀਂ ਸੀ।
ਯਾਦਵ ਨੇ ਕਿਹਾ ਕਿ ਹੁਣ ਉਹ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਅਸੀਂ ਉਸ ਤੋਂ ਬਾਅਦ ਇਸ ਬਾਰੇ ਗੱਲ ਕਰਾਂਗੇ,ਕਾਂਗਰਸੀ ਸੂਤਰਾਂ ਮੁਤਾਬਕ ਸਿੱਧੂ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ। ਹਲਕਾ ਇੰਚਾਰਜ ਨੇ ਵੜਿੰਗ-ਬਾਜਵਾ ਅਤੇ ਸਿੱਧੂ ਨੂੰ ਇਕੱਠੇ ਬੈਠਾ ਕੇ ਰੰਜਿਸ਼ ਨੂੰ ਖ਼ਤਮ ਕਰਨ ਦੀ ਯੋਜਨਾ ਬਣਾਈ ਗਈ ਤਾਂ ਸਿੱਧੂ ਦੇ ਕਰੀਬੀਆਂ ਨੇ ਉਨ੍ਹਾਂ ਨੂੰ ਰੈਲੀ ‘ਚ ਜਾਣ ਲਈ ਕਿਹਾ। ਇਸ ਦੌਰਾਨ ਕਾਂਗਰਸੀ ਆਗੂ ਅਰਸ਼ਪ੍ਰੀਤ ਖਡਿਆਲ ਨੇ ਕਿਹਾ ਕਿ ਵਿਰੋਧੀ ਧਿਰ ਇਸ ਨੂੰ ਬੇਲੋੜਾ ਮੁੱਦਾ ਬਣਾ ਰਹੀ ਹੈ।
ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਕਿਹਾ ਕਿ ਕਾਂਗਰਸ ਪ੍ਰਧਾਨ ਹੋਣ ਕਰਕੇ ਜੇਕਰ ਕੋਈ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਵੱਖਰੀ ਰੈਲੀ ਕਰਦਾ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਨੂੰ ਕਮਜ਼ੋਰ ਕਰਨ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਨੂੰ ਪਾਰਟੀ ਹਾਈਕਮਾਂਡ ਕੋਲ ਉਠਾਉਣਗੇ। ਉਹ ਇਹ ਗੱਲ ਮੀਡੀਆ ਨੂੰ ਨਹੀਂ ਦੱਸਣਗੇ। ਜਿੱਥੋਂ ਤੱਕ ਕਾਂਗਰਸ ਦੇ ਅੱਜ ਦੇ ਪ੍ਰੋਗਰਾਮ ਦਾ ਸਬੰਧ ਹੈ। ਯਾਨੀ ਪਾਰਟੀ ਇੰਚਾਰਜ ਦੇਵੇਂਦਰ ਯਾਦਵ ਅੱਜ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਹੋ ਸਕਦਾ ਹੈ ਕਿ ਸਿੱਧੂ ਦਾ ਆਪਣਾ ਕੋਈ ਪ੍ਰੋਗਰਾਮ ਹੋਵੇ।