CHANDIGARH,30 JULY,(HARPREET SINGH JASSOWAL):- ਪੰਜਾਬ ਸਰਕਾਰ ਹੁਣ ਸੂਬੇ ਦੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਸਿਖਲਾਈ ਲਈ ਆਈਆਈਐਮ ਅਹਿਮਦਾਬਾਦ (IIM Ahmedabad) ਵਿੱਚ ਭੇਜੇਗੀ। CM ਭਗਵੰਤ ਮਾਨ ਅੱਜ ਮੋਹਾਲੀ ਤੋਂ 50 ਸਕੂਲ ਹੈੱਡਮਾਸਟਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਈਆਈਐਮ ਅਹਿਮਦਾਬਾਦ ਪ੍ਰਬੰਧਨ ਸਿਖਲਾਈ ਲਈ ਵਿਸ਼ਵ ਪ੍ਰਸਿੱਧ ਹੈ। ਇਸੇ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਦਾ ਫੈਸਲਾ ਕੀਤਾ ਹੈ। ਪਹਿਲਾ ਜੱਥਾ ਅੱਜ ਰਵਾਨਾ ਕੀਤਾ ਜਾਵੇਗਾ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਸਿੰਗਾਪੁਰ ਦੀ ਪ੍ਰਸਿੱਧ ਪ੍ਰਿੰਸੀਪਲ ਅਕੈਡਮੀ ਤੋਂ 138 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਸੀ।ਪਿਛਲੇ ਹਫ਼ਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀ ਮਸ਼ਹੂਰ ਪ੍ਰਿੰਸੀਪਲ ਦੀ ਅਕੈਡਮੀ ਵਿੱਚ ਪੜ੍ਹਾਉਣ ਅਤੇ ਪ੍ਰਬੰਧ ਕਰਨ ਦਾ ਤਰੀਕਾ ਸਿਖਾਉਣ ਲਈ ਭੇਜਿਆ ਸੀ। ਇਸ ਕੜੀ ਵਿੱਚ 36-36 ਪ੍ਰਿੰਸੀਪਲਾਂ ਦੇ 2 ਬੈਚ ਕੁੱਲ 72 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਭੇਜੇ ਗਏ। ਉਨ੍ਹਾਂ ਦੀ ਸਿਖਲਾਈ ਦੀ ਸਮਾਂ ਸੀਮਾ 24 ਜੁਲਾਈ ਤੋਂ 28 ਜੁਲਾਈ ਤੱਕ ਸੀ।