ਚੰਡੀਗੜ੍ਹ, 05 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਆਉਣ ਵਾਲੇ ਦਿਨਾਂ ਪੰਜਾਬ ਵਿੱਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ,ਆਉਣ ਵਾਲੇ ਇੱਕ ਹਫ਼ਤੇ ਵਿੱਚ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲੇਗੀ,ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਇਸ ਸਾਲ ਮਾਨਸੂਨ (Monsoon) ਆਮ ਵਾਂਗ ਰਿਹਾ ਹੈ,ਇਸ ਵਾਰ ਅਗਸਤ ਮਹੀਨੇ ਵਿੱਚ 66 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ,ਭਾਵੇਂ ਅਗਸਤ ਮਹੀਨੇ ਵਿੱਚ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਸੀ ਪਰ ਇਸ ਵਾਰ ਪੰਜਾਬ ਵਿੱਚ ਸਿਰਫ਼ 55.4 ਐਮਐਮ ਮੀਂਹ ਹੀ ਦਰਜ ਕੀਤਾ ਗਿਆ।
ਆਮ ਤੌਰ ‘ਤੇ ਅਗਸਤ ਦੇ ਮਹੀਨੇ ਵਿੱਚ 162.4mm ਬਾਰਿਸ਼ ਹੋਣੀ ਚਾਹੀਦੀ ਸੀ,ਮੌਸਮ ਵਿਭਾਗ (Department of Meteorology) ਮੁਤਾਬਕ ਇਸ ਸਾਲ 1 ਜੂਨ ਤੋਂ 31 ਅਗਸਤ ਤੱਕ 17 ਐਮਐਮ ਘੱਟ ਮੀਂਹ ਦਰਜ ਕੀਤਾ ਗਿਆ ਹੈ। ਆਮ ਤੌਰ ‘ਤੇ ਇਨ੍ਹਾਂ ਦਿਨਾਂ ਦੌਰਾਨ 370.6 ਐਮਐਮ ਬਰਸਾਤ ਹੁੰਦੀ ਹੈ ਪਰ ਇਸ ਸਾਲ 353 ਐਮਐਮ ਬਰਸਾਤ ਹੋਈ ਹੈ। ਜਿਸ ਤੋਂ ਬਾਅਦ ਮਾਨਸੂਨ (Monsoon) ਨੂੰ ਆਮ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।
ਮੌਸਮ ਵਿਭਾਗ (Department of Meteorology) ਮੁਤਾਬਕ ਮੰਗਲਵਾਰ ਅਤੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ (Himachal Pradesh) ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਹੁਣ ਪੰਜਾਬ ਦੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ,ਆਉਣ ਵਾਲੇ ਇੱਕ ਹਫ਼ਤੇ ਵਿੱਚ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆਵੇਗੀ, ਯਾਨੀ 15 ਸਤੰਬਰ ਤੱਕ ਰਾਤ ਦੇ ਤਾਪਮਾਨ ਵਿੱਚ ਬਦਲਾਅ ਹੋਵੇਗਾ।