ਚੰਡੀਗੜ੍ਹ, 02 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਪੰਜਾਬ ’ਚ ਡੀਜ਼ਲ-ਪਟਰੌਲ (Diesel-Petrol) ਦੀ ਵੰਡ ਦੀ ਨਿਗਰਾਨੀ ਕਰਨ ਲਈ ਸੀਨੀਅਰ ਰਾਜ ਅਤੇ ਜ਼ਿਲ੍ਹਾ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਸੂਬੇ ’ਚ ਪਟਰੌਲ ਅਤੇ ਡੀਜ਼ਲ ਦਾ ਢੁਕਵਾਂ ਸਟਾਕ ਉਪਲਬਧ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਲਗਭਗ 4100 ਕਿਲੋਲੀਟਰ ਪਟਰੌਲ ਦੀ ਖਪਤ ਦੇ ਮੁਕਾਬਲੇ ਸੂਬੇ ਭਰ ਦੇ ਵੱਖ-ਵੱਖ ਪਟਰੌਲ ਪੰਪਾਂ ’ਤੇ ਪਟਰੌਲ ਦਾ ਸਟਾਕ ਲਗਭਗ 22,600 ਕਿਲੋਲੀਟਰ ਹੈ ਅਤੇ ਇਸ ਨੂੰ ਸਮੇਂ-ਸਮੇਂ ’ਤੇ ਭਰਿਆ ਜਾਵੇਗਾ।
ਪੰਜਾਬ ’ਚ Diesel-Petrol ਦਾ ਢੁਕਵਾਂ ਸਟਾਕ ਮੌਜੂਦ,ਘਬਰਾਉਣ ਦੀ ਜ਼ਰੂਰਤ ਨਹੀਂ-ਮੁੱਖ ਮੰਤਰੀ ਭਗਵੰਤ ਮਾਨ
Date: