ਮਹਾਰਾਸ਼ਟਰ ,22 ਅਕਤੂਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਮਹਾਰਾਸ਼ਟਰ ਦੇ ਪੁਣੇ ਵਿੱਚ ਅੱਜ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ,ਇੱਥੇ ਟ੍ਰੇਨਿੰਗ ਸੈਸ਼ਨ ਦੌਰਾਨ ਇੱਕ ਜਹਾਜ਼ ਕਰੈਸ਼ ਹੋ ਗਿਆ,ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਦੋ ਟਰੇਨੀ ਪਾਇਲਟ ਜ਼ਖਮੀ ਹੋ ਗਏ ਹਨ ਅਤੇ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ,ਦੱਸਿਆ ਜਾ ਰਿਹਾ ਹੈ ਕਿ ਐਤਵਾਰ ਸਵੇਰੇ ਉਡਾਣ ਭਰਨ ਤੋਂ ਬਾਅਦ ਪੁਣੇ ਜ਼ਿਲੇ ਦੇ ਗੋਜੂਬਾਵੀ ਪਿੰਡ ਨੇੜੇ ਟਰੇਨੀ ਜਹਾਜ਼ ਕਰੈਸ਼ ਹੋ ਗਿਆ,ਜਹਾਜ਼ ਦੇ ਕਰੈਸ਼ ਹੋਣ ਤੋਂ ਬਾਅਦ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਚਲਾਏ ਗਏ।
ਪੁਣੇ ‘ਚ ਟਰੇਨਿੰਗ ਦੌਰਾਨ ਜਹਾਜ਼ ਕਰੈਸ਼,ਹਾਦਸੇ ‘ਚ ਦੋ ਟਰੇਨੀ ਪਾਇਲਟ ਜ਼ਖਮੀ ਹੋ ਗਏ
Date: