CHANDIGARH,24 JULY,(HARPREET SINGH JASSOWAL):- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ,ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ (Golden Temple Plaza) ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰਹਿਣਗੇ,ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ਤੇ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫਤੇ ‘ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਕੰਮ ਕੀਤੇ ਜਾ ਸਕਣ ਜੋਕਿ ਅਜਾਇਬ ਘਰਾਂ ਦੀਆਂ ਗੈਲਰੀਆਂ ਵਿੱਚ ਸੈਲਾਨੀਆਂ ਦੀ ਲਗਾਤਾਰ ਆਵਾਜਾਈ ਦੌਰਾਨ ਨਹੀਂ ਕੀਤੇ ਜਾ ਸਕਦੇ।