Editor-In-Chief

spot_imgspot_img

ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਸੌਂਪੇ ਪੱਤਰ

Date:

ਚੰਡੀਗੜ੍ਹ, 15 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Water Resources Minister Gurmeet Singh Meet Here) ਨੇ ਅੱਜ ਇਥੇ ਪੰਜਾਬ ਭਵਨ (Punjab Bhavan) ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ,ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ।

ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਦਾ ਫਲ ਹੈ,ਅਤੇ ਹੁਣ ਉਹ ਤਨਦੇਹੀ ਨਾਲ ਵਿਭਾਗ ਵਿੱਚ ਕੰਮ ਕਰਨ,ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ (Chief Minister Bhagwant Singh Mann)ਦੀ ਅਗਵਾਈ ਵਾਲੀ ਸੂਬਾ ਸਰਕਾਰ ਹੁਣ ਤੱਕ 36,000 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਚੁੱਕੀ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਹੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜਲ ਸਰੋਤ ਵਿਭਾਗ ਕਿਸਾਨਾਂ ਨਾਲ ਸਿੱਧੇ ਤੌਰ ਉਤੇ ਜੁੜਿਆ ਹੋਇਆ ਹੈ,ਅਤੇ ਮੌਜੂਦਾ ਸਰਕਾਰ ਵੱਲੋਂ ਦਹਾਕਿਆਂ ਬਾਅਦ ਬੰਦ ਪਏ ਖਾਲੀ ਮੁੜ ਸ਼ੁਰੂ ਕਰਵਾਏ ਗਏ ਹਨ ਜਿਸ ਨਾਲ ਟੇਲਾਂ ਤੱਕ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਿਆ,ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਿੰਜਾਈ ਹੇਠਲੇ ਰਕਬੇ ਨੂੰ ਵਧਾਉਣ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ।

ਇਸ ਤੋਂ ਪਹਿਲਾਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ (Chairman Ranjit Singh Cheema) ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਨਵ-ਨਿਯੁਕਤ ਉਮੀਦਵਾਰਾਂ ਨੂੰ ਵੀ ਵਿਭਾਗ ਵਿੱਚ ਜੀ ਆਇਆ ਆਖਿਆ।ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕਿ੍ਰਸ਼ਨ ਕੁਮਾਰ ਅਤੇ ਨਿਗਮ ਦੇ ਐਮ.ਡੀ. ਪਵਨ ਕਪੂਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...