ਚੰਡੀਗੜ੍ਹ, 29 ਨਵੰਬਰ, 2023, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (Punjab Education Minister Harjot Bains) ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ 31 ਮਾਰਚ ਤੱਕ ਵਾਈ ਫਾਈ ਇੰਟਰਨੈਟ ਸਹੂਲਤ ਉਪਲਬਧ ਹੋ ਜਾਵੇਗੀ,ਅੱਜ ਪੰਜਾਬ ਵਿਧਾਨ ਸਭਾ (Punjab Vidhan Sabha) ਵਿਚ ਸਵਾਲਾਂ ਦੇ ਜਵਾਬ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਇਸ ਵੇਲੇ 4 ਹਜ਼ਾਰ ਸਰਕਾਰੀ ਸਕੂਲਾਂ ਵਿਚ ਵਾਈ ਫਾਈ ਸਹੂਲਤ ਲੱਗ ਚੁੱਕੀ ਹੈ ਤੇ ਬਾਕੀ ਰਹਿੰਦੇ ਸਕੂਲਾਂ ’ਚ 31 ਮਾਰਚ ਤੱਕ ਸਹੂਲਤ ਉਪਲਬਧ ਹੋ ਜਾਵੇਗੀ।