ਚੰਡੀਗੜ੍ਹ,20 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ,ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ (Council of Ministers) ਦੀ ਮੀਟਿੰਗ ਵਿੱਚ ਲਿਆ ਗਿਆ,ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।