ਗੁਰਦੁਆਰਾ ਸਾਹਿਬ ਚ ਸ਼ਰਾਬ ਪੀ ਕੇ ਬੇਅਦਬੀ ਕਰਨ ਵਾਲੀ ਔਰਤ ਦਾ ਗੋਲੀਆਂ ਮਾਰ ਕੇ ਕਤਲ , ਸੇਵਾਦਾਰ ਵੀ ਜ਼ਖਮੀ
ਚੰਡੀਗੜ੍ਹ 15 ਮਈ ( ਹਰਪ੍ਰੀਤ ਸਿੰਘ ਜੱਸੋਵਾਲ )ਪੰਜਾਬ ਦੇ ਵਿੱਚ ਬੇਅਦਬੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਰ ਦਿਨ ਕਿਤੇ ਨਾ ਕਿਤੇ ਨਵੀਂ ਜਗ੍ਹਾ ਤੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਂ ਸਿੱਖ ਧਰਮ ਦੇ ਉਲਟ ਜਾ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਜਿਹੀ ਹੀ ਘਟਨਾ ਸਾਹਮਣੇ ਆਈ ਹੈ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਜੀ ਵਿਖੇ ਜਿੱਥੇ ਇੱਕ ਔਰਤ ਵੱਲੋਂ ਸਰੋਵਰ ਦੇ ਨੇੜੇ ਬੈਠ ਕੇ ਸ਼ਰਾਬ ਪੀਤੀ ਜਾ ਰਹੀ ਸੀ । ਉਸਨੂੰ ਸੇਵਾਦਾਰ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਸੇਵਾਦਾਰ ਦੇ ਨਾਲ ਉਸ ਵੱਲੋਂ ਝਗੜਾ ਕੀਤਾ ਗਿਆ ਅਤੇ ਸ਼ਰਾਬ ਦੀ ਬੋਤਲ ਆਪਣੀ ਬਾਂਹ ਤੇ ਮਾਰ ਲਈ ਉਥੇ ਹੀ ਇਕ ਵਿਅਕਤੀ ਨਿਰਮਲਜੀਤ ਸਿੰਘ ਸੈਣੀ ਜਿਸ ਦਾ ਨਾਮ ਦੱਸਿਆ ਜਾ ਰਿਹਾ ਹੈ ਕਿ ਉਸ ਵਲੋਂ ਉਸ ਔਰਤ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ।
ਗੁਰੂਦੁਆਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ਦੇ ਵਿੱਚ ਪੰਜ ਗੋਲੀਆਂ ਚੱਲੀਆਂ ਜਿਸ ਨਾਲ ਔਰਤ ਦੀ ਮੌਤ ਹੋ ਗਈ ਅਤੇ ਸੇਵਾਦਾਰ ਨੂੰ ਵੀ ਗੋਲੀਆਂ ਲੱਗੀਆਂ ਦੋਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਖੇ ਲਿਜਾਇਆ ਗਿਆ ਜਿੱਥੇ ਔਰਤ ਨੂੰ ਮਿਰਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਸੇਵਾਦਾਰ ਦਾ ਇਲਾਜ ਚੱਲ ਰਿਹਾ ਹੈ ਨਿਰਮਲਜੀਤ ਸਿੰਘ ਸੈਣੀ ਜੋ ਕਿ ਪ੍ਰਾਪਰਟੀ ਡੀਲਰ ਹੈ ਉਸ ਨੇ ਪੁਲਿਸ ਅੱਗੇ ਆਪਣੇ ਆਪ ਨੂੰ ਸਰੰਡਰ ਕਰ ਦਿੱਤਾ ਹੈ । ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਲੇਕਿਨ ਹਾਲੇ ਤੱਕ ਇਹ ਸਪਸ਼ਟ ਨਹੀਂ ਹੋ ਪਾਇਆ ਕਿ ਇਸ ਔਰਤ ਵੱਲੋਂ ਸ਼ਰਾਬ ਗੁਰਦੁਆਰਾ ਸਾਹਿਬ ਦੇ ਅੰਦਰ ਜਾ ਕੇ ਕਿਉਂ ਪੀਤੀ ਜਾ ਰਹੀ ਸੀ ਇਸ ਘਟਨਾ ਨੂੰ ਲੈ ਕੇ ਵੀ ਆਮ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਪੰਜਾਬ ਦੇ ਵਿੱਚ ਲਗਾਤਾਰ ਅਜਿਹੀਆਂ ਘਟਨਾਵਾਂ ਹੋ ਰਹੀਆਂ ਨੇ ਜਿਸ ਕਾਰਨ ਸਿੱਖਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ।