ਪੰਜਾਬ ਦੀ ਸਿਆਸਤ , ਧਾਰਮਿਕ ਫਿਜ਼ਾ ਚ ਤਰਥੱਲੀ ਮਚਾਉਣ ਵਾਲੇ ਬਰਗਾੜੀ ਬੇਅਦਬੀ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਸੰਦੀਪ ਬਰੇਟਾ ਬੈਂਗਲੁਰੂ ਤੋਂ ਗ੍ਰਿਫਤਾਰ
ਚੰਡੀਗੜ੍ਹ, 23 ਮਈ ( ਹਰਪ੍ਰੀਤ ਸਿੰਘ ਜੱਸੋਵਾਲ) ਪੰਜਾਬ ਦੇ ਵਿੱਚ ਇੱਕ ਅਜਿਹਾ ਸਮਾਂ ਆਇਆ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਪੰਜਾਬ ਦੀ ਰਾਜਨੀਤਿਕ ਅਤੇ ਧਾਰਮਕ ਫ਼ਿਜ਼ਾ ਦੇ ਵਿੱਚ ਤਰਥੱਲੀ ਮੱਚ ਗਈ ਅਸੀਂ ਉਸ ਸਮੇਂ ਇਸ ਤਰ੍ਹਾਂ ਲੱਗਦਾ ਸੀ ਕਿ ਪੰਜਾਬ ਦੇ ਵਿੱਚ ਸ਼ਾਂਤੀ ਅਤੇ ਅਮਨ ਨੂੰ ਲਾਂਬੂ ਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਦਾ ਮੁੱਖ ਦੋਸ਼ੀ ਉੱਥੇ ਸਾਜਿਸ਼ਕਰਤਾ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ । ਫਰੀਦਕੋਟ ਦੇ ਸਾਲ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਸੰਦੀਪ ਬਰੇਟਾ ਬਰਗਾੜੀ ਦਾ ਨਾਂ ਆਉਂਦਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਅਤੇ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ। ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਟੀਮ ਬੰਗਲੌਰ ਲਈ ਰਵਾਨਾ ਹੋ ਗਈ ਹੈ।ਜਿਕਰਯੋਗ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨੋਂ ਘਟਨਾਵਾਂ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਰਾਮ ਰਹੀਮ ਅਤੇ ਹੋਰ ਡੇਰਾ ਪੈਰੋਕਾਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਚੁੱਕੀ ਹੈ ਅਤੇ ਇਨ੍ਹੀਂ ਦਿਨੀਂ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ। ਪਰ ਸੁਪਰੀਮ ਕੋਰਟ ਨੇ ਮੁਲਜ਼ਮ ਡੇਰਾ ਪੈਰੋਕਾਰਾਂ ਦੀ ਪਟੀਸ਼ਨ ‘ਤੇ ਤਿੰਨੋਂ ਕੇਸ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੇ। ਸੰਦੀਪ ਬਰੇਟਾ ਦੀ ਗ੍ਰਿਫਤਾਰੀ ਤੋਂ ਬਾਅਦ ਬਹੁਤ ਸਾਰੇ ਰਾਜ਼ ਖੁੱਲ੍ਹੇ ਲਾਜ਼ਮੀ ਹਨ ।