ਮੁੱਖ ਮੰਤਰੀ ਮਾਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਮਿਉਜਮ ਦਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਉਦਘਾਟਨ
ਸ਼੍ਰੀ ਆਨੰਦਪੁਰ ਸਾਹਿਬ 11 ਅਪ੍ਰੈਲ ( ਸਤਿੰਦਰਪਾਲ ਸਿੰਘ )ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਹ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਨਤਮਸਤਕ ਹੋਏ ਉਨ੍ਹਾਂ ਕੁਛ ਸਮਾਂ ਕੀਰਤਨ ਸਰਵਣ ਕੀਤਾ । ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਚਰਨਾਂ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਉਦਘਾਟਨ ਮੁੱਖ ਮੰਤਰੀ ਵੱਲੋਂ ਕੀਤਾ ਗਿਆ। ਇਸ ਮਿਉਜਮ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਨਵੀਂ ਟੈਕਨੋਲਜੀ ਦੇ ਨਾਲ ਰੂਪਮਾਨ ਕੀਤਾ ਗਿਆ ਹੈ। ਇਸ ਧਰਤੀ ਨੂੰ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮੁੱਲ ਲੈ ਕੇ ਵਸਾਇਆ ਸੀ ਤੇ ਅੱਜ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਵੱਲੋਂ ਜਿਥੇ ਉਹਨਾਂ ਦੇ ਘਰ ਕਹੇ ਜਾਂਦੇ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਉਥੇ ਉਨ੍ਹਾਂ ਦੀ ਯਾਦ ਵਿਚ ਬਣੇ ਮਿਊਜ਼ੀਅਮ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਸੁਰੱਖਿਆ ਪ੍ਰਬੰਧ ਬਹੁਤ ਸਖਤ ਕੀਤੇ ਗਏ ਸਨ ਮੀਡੀਆ ਨੂੰ ਵੀ ਮੁੱਖ ਮੰਤਰੀ ਨੇ ਨੇੜੇ ਨਹੀਂ ਲੱਗਣ ਦਿੱਤਾ ਗਿਆ